ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥ {ਪੰਨਾ 661-662}
ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧।
(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ।
(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।
ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ।੩।
(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ।
ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫।Meaning: (Forgetting the words of praise and praise) The soul suffers again and again. The body in which (that is, the person) forgets the words of praise of the Lord, he always fades like a person with leprosy. 1.
(About the sufferings suffered by being free from meditation) It is useless to talk a lot because God knows the whole reason (of our diseases) without our complaining. 1. Stay.
(To avoid suffering one should meditate on that Lord) who gave ears, eyes, nose; Who gave the tongue that speaks quickly; Who put warmth in our body and kept life (in the body); (By the art of which in the body) the breath moves and man can walk and talk everywhere. 2.
No matter how much the love of Maya is the love of the world, there are the tastes of the juices, all these only create the blackness of vices in the mind, the stains of vices are applied. (Deprived of meditation and trapped in vices) Man walks away (from here) with the scars of vices on his forehead, and he does not find a place to sit in the presence of God. 3.
(But, O Lord! What is the matter with the living?) Thy name meditation (merit) can be found only by Thy grace, clinging to Thy name alone one can pass (through the sea of passions and vices), (from these to escape) there is no other place.
O Nanak! No need for despair) Even if a person sinks (forgetting the Lord in vices) (the Lord is so kind that) still he is protected. He is the eternally abiding Lord who gives gifts to all living beings (does not deprive anyone). 4.3.5.
Негізгі бет ਅੱਜ ਦਾ ਹੁਕਮਨਾਮਾ ਸਾਹਿਬ ਮਿਤੀ 13-6-24)ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥
Пікірлер: 1