ਰਾਗੁ ਗਉੜੀ - ਗੁਰੂ ਨਾਨਕ ਦੇਵ ਜੀ - ਅੰਗ ੨੪੩ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਗਉੜੀ ਛੰਤ ਮਹਲਾ ੧ ॥
ਸੁਣਿ ਨਾਹ ਪ੍ਰਭੂ ਜੀਉ ਏਕਲੜੀ ਬਨ ਮਾਹੇ ॥
ਕਿਉ ਧੀਰੈਗੀ ਨਾਹ ਬਿਨਾ ਪ੍ਰਭ ਵੇਪਰਵਾਹੇ ॥
ਧਨ ਨਾਹ ਬਾਝਹੁ ਰਹਿ ਨ ਸਾਕੈ ਬਿਖਮ ਰੈਣਿ ਘਣੇਰੀਆ ॥
ਨਹ ਨੀਦ ਆਵੈ ਪ੍ਰੇਮੁ ਭਾਵੈ ਸੁਣਿ ਬੇਨੰਤੀ ਮੇਰੀਆ ॥
ਬਾਝਹੁ ਪਿਆਰੇ ਕੋਇ ਨ ਸਾਰੇ ਏਕਲੜੀ ਕੁਰਲਾਏ ॥
ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪ੍ਰੀਤਮ ਦੁਖੁ ਪਾਏ ॥੧॥
ਪਿਰਿ ਛੋਡਿਅੜੀ ਜੀਉ ਕਵਣੁ ਮਿਲਾਵੈ ॥
ਰਸਿ ਪ੍ਰੇਮਿ ਮਿਲੀ ਜੀਉ ਸਬਦਿ ਸੁਹਾਵੈ ॥
ਸਬਦੇ ਸੁਹਾਵੈ ਤਾ ਪਤਿ ਪਾਵੈ ਦੀਪਕ ਦੇਹ ਉਜਾਰੈ ॥
ਸੁਣਿ ਸਖੀ ਸਹੇਲੀ ਸਾਚਿ ਸੁਹੇਲੀ ਸਾਚੇ ਕੇ ਗੁਣ ਸਾਰੈ ॥
ਸਤਿਗੁਰਿ ਮੇਲੀ ਤਾ ਪਿਰਿ ਰਾਵੀ ਬਿਗਸੀ ਅੰਮ੍ਰਿਤ ਬਾਣੀ ॥
ਨਾਨਕ ਸਾ ਧਨ ਤਾ ਪਿਰੁ ਰਾਵੇ ਜਾ ਤਿਸ ਕੈ ਮਨਿ ਭਾਣੀ ॥੨॥
ਮਾਇਆ ਮੋਹਣੀ ਨੀਘਰੀਆ ਜੀਉ ਕੂੜਿ ਮੁਠੀ ਕੂੜਿਆਰੇ ॥
ਕਿਉ ਖੂਲੈ ਗਲ ਜੇਵੜੀਆ ਜੀਉ ਬਿਨੁ ਗੁਰ ਅਤਿ ਪਿਆਰੇ ॥
ਹਰਿ ਪ੍ਰੀਤਿ ਪਿਆਰੇ ਸਬਦਿ ਵੀਚਾਰੇ ਤਿਸ ਹੀ ਕਾ ਸੋ ਹੋਵੈ ॥
ਪੁੰਨ ਦਾਨ ਅਨੇਕ ਨਾਵਣ ਕਿਉ ਅੰਤਰ ਮਲੁ ਧੋਵੈ ॥
ਨਾਮ ਬਿਨਾ ਗਤਿ ਕੋਇ ਨ ਪਾਵੈ ਹਠਿ ਨਿਗ੍ਰਹਿ ਬੇਬਾਣੈ ॥
ਨਾਨਕ ਸਚ ਘਰੁ ਸਬਦਿ ਸਿਞਾਪੈ ਦੁਬਿਧਾ ਮਹਲੁ ਕਿ ਜਾਣੈ ॥੩॥
ਤੇਰਾ ਨਾਮੁ ਸਚਾ ਜੀਉ ਸਬਦੁ ਸਚਾ ਵੀਚਾਰੋ ॥
ਤੇਰਾ ਮਹਲੁ ਸਚਾ ਜੀਉ ਨਾਮੁ ਸਚਾ ਵਾਪਾਰੋ ॥
ਨਾਮ ਕਾ ਵਾਪਾਰੁ ਮੀਠਾ ਭਗਤਿ ਲਾਹਾ ਅਨਦਿਨੋ ॥
ਤਿਸੁ ਬਾਝੁ ਵਖਰੁ ਕੋਇ ਨ ਸੂਝੈ ਨਾਮੁ ਲੇਵਹੁ ਖਿਨੁ ਖਿਨੋ ॥
ਪਰਖਿ ਲੇਖਾ ਨਦਰਿ ਸਾਚੀ ਕਰਮਿ ਪੂਰੈ ਪਾਇਆ ॥
ਨਾਨਕ ਨਾਮੁ ਮਹਾ ਰਸੁ ਮੀਠਾ ਗੁਰਿ ਪੂਰੈ ਸਚੁ ਪਾਇਆ ॥੪॥੨॥
__________
Listen New Shabad Tera Than Suhava, by Bhai Angrej Singh Ji Nawanshahr and subscribe us for more Gurbani Shabad Kirtan.
Credits :
Title: Baajho Pyaare Koe Na Saare
Album : Gareeb Nivaj Gusaiyan Mera
Artist : Bhai Angrej Singh Ji Nawanshahr +91-99145-67940
Music: Bhai Angrej Singh Ji Nawanshahr
Lyrics : Traditional
Video : Emm Pee Productions
#Gurbanikirtan
#Shabad
Негізгі бет Музыка ਬਾਝਹੁ ਪਿਆਰੇ ਕੋਇ ਨ ਸਾਰੇ | Bhai Angrej Singh Ji Nawanshahr | Gurbani Kirtan
Пікірлер: 114