#kirtanDarbar#DarbarSahib
ਭੈਰਉ ਮਹਲਾ ੫ ॥
ਊਠਤ ਸੁਖੀਆ ਬੈਠਤ ਸੁਖੀਆ ॥
ਹੇ ਭਾਈ! ਜਦੋਂ ਕੋਈ ਮਨੁੱਖ ਇਉਂ ਸਮਝ ਲੈਂਦਾ ਹੈ (ਕਿ ਪਰਮਾਤਮਾ ਹੀ ਸਭ ਦਾ ਰਾਖਾ ਹੈ) ਤਦੋਂ ਉਸ ਨੂੰ ਕਿਸੇ ਕਿਸਮ ਦਾ ਕੋਈ (ਮੌਤ ਆਦਿਕ ਦਾ) ਡਰ ਪੋਹ ਨਹੀਂ ਸਕਦਾ;
ਭਉ ਨਹੀ ਲਾਗੈ ਜਾਂ ਐਸੇ ਬੁਝੀਆ ॥੧॥
ਉਹ ਉਠਦਾ ਬੈਠਦਾ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ ।੧।
ਰਾਖਾ ਏਕੁ ਹਮਾਰਾ ਸੁਆਮੀ ॥
ਹੇ ਭਾਈ! ਅਸਾਂ ਜੀਵਾਂ ਦਾ ਰਾਖਾ ਇਕ ਮਾਲਕ-ਪ੍ਰਭੂ ਹੀ ਹੈ ।
ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥
ਸਾਡਾ ਉਹ ਮਾਲਕ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ ।੧।ਰਹਾਉ।
ਸੋਇ ਅਚਿੰਤਾ ਜਾਗਿ ਅਚਿੰਤਾ ॥
ਹੇ ਭਾਈ! (ਜਦੋਂ ਮਨੁੱਖ ਇਹ ਸਮਝ ਲੈਂਦਾ ਹੈ ਕਿ ਇਕ ਪਰਮਾਤਮਾ ਹੀ ਸਭ ਜੀਵਾਂ ਦਾ ਰਾਖਾ ਹੈ, ਤਦੋਂ ਮਨੁੱਖ ਹਰ ਵੇਲੇ ਇਹ ਆਖਣ ਲੱਗ ਪੈਂਦਾ ਹੈ ਕਿ ਹੇ ਸੁਆਮੀ!) ਤੂੰ ਪ੍ਰਭੂ ਹੀ ਹਰ ਥਾਂ ਮੌਜੂਦ ਹੈਂ,
ਜਹਾ ਕਹਾਂ ਪ੍ਰਭੁ ਤੂੰ ਵਰਤੰਤਾ ॥੨॥
ਤਾਂ ਉਹ ਮਨੁੱਖ ਨਿਸਚਿੰਤ ਹੋ ਕੇ ਸੌਂਦਾ ਹੈ ਨਿਸਚਿੰਤ ਹੋ ਕੇ ਜਾਗਦਾ ਹੈ ।੨।
ਘਰਿ ਸੁਖਿ ਵਸਿਆ ਬਾਹਰਿ ਸੁਖੁ ਪਾਇਆ ॥
ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਦੇ ਹਿਰਦੇ ਵਿਚ (ਇਹ) ਉਪਦੇਸ਼ ਪੱਕਾ ਕਰ ਦਿੱਤਾ (ਕਿ ਪਰਮਾਤਮਾ ਹੀ ਅਸਾਂ ਸਭ ਜੀਵਾਂ ਦਾ ਰਾਖਾ ਹੈ,)
ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥੩॥੨॥
ਉਹ ਮਨੁੱਖ ਆਪਣੇ ਘਰ ਵਿਚ (ਭੀ) ਸੁਖੀ ਵੱਸਦਾ ਹੈ, ਉਹ ਘਰੋਂ ਬਾਹਰ (ਜਾ ਕੇ) ਭੀ ਆਨੰਦ ਮਾਣਦਾ ਹੈ ।੩।੨।
join my WhatsApp group:
chat.whatsapp....
Like & Follow / amritbaani.net
Follow Instagram
instagram.com/...
ਕ੍ਰਿਪਾ ਕਰਕੇ ਚੈਨਲ ਨੰੂ Subscribe ਕਰੋ ਤੇ Bell Icon ਤੇ ਜਰੂਰ ਕਲਿੱਕ ਕਰ ਦਵੋ ਤਾ ਜੋ ਤੁਹਾਨੂੰ ਸਾਡੀ ਹਰ ਵੀਡਿਓ ਦੀ ਨੋਟੀਫਿਕੇਸ਼ਨ (ਸੂਚਨਾ) ਮਿਲ ਸਕੇ
Amritbaani.Net ਚੈਨਲ ਤੇ ਰੋਜ਼ਾਨਾ ਗੁਰਬਾਣੀ ਸੁਣੋ |
LIKE # COMMENT # SHARE # SUBSCRIBE #
Here is the subscription link:
➤ / amritbaani
Негізгі бет Rakha ek Hamara Suamee II Bhai Jagjeet Singh Babiha
Пікірлер: 44