ਸਿੱਖਾਂ ਲਈ ਸਭ ਤੋਂ ਪਵਿੱਤਰ ਅਸਥਾਨ ਗੁਰਦੁਆਰਾ ਸਾਹਿਬ ਹੈ।ਪਰ ਜਦੋ ਕਿਸੇ ਵੀ ਹਕੂਮਤ ਨੇ ਗੁਰਦੁਆਰਾ ਸਾਹਿਬ ਦੀ ਪਵਿੱਤਰਾਂ ਨੂੰ ਭੰਗ ਕਰਨ ਦੀ ਕੋਸ਼ਿਸ ਕੀਤੀ ਹੈ ਤਾਂ ਸਿੱਖਾਂ ਨੇ ਗੁਰਧਾਮਾਂ ਦੀ ਪਵਿੱਤਰਤਾਂ ਨੂੰ ਕਾਇਮ ਰੱਖਣ ਲਈ ਕੁਰਬਾਨੀਆਂ ਦੇ ਕੇ 'ਮਰਉ ਤ ਹਰਿ ਕੈ ਦੁਆਰ'ਦੀ ਵਿਚਾਰਧਾਰਾ ਨੂੰ ਅਨੇਕਾਂ ਵਾਰ ਅਮਲੀ ਜਾਮਾ ਪਹਿਨਾ ਕੇ ਸਿੱਧ ਕੀਤਾ ਹੈ।ਇਸੇ ਤਰ੍ਹਾਂ 22 ਮਈ 1964 'ਚ ਹਿਮਾਚਲ ਪ੍ਰਦੇਸ਼ ਦੇ ਇਤਿਹਾਸਕ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਬਹੁਤ ਹੀ ਦਰਦਨਾਕ ਸ਼ਹੀਦੀ ਸਾਕਾ ਵਾਪਰਿਆ ਸੀ।
ਪਾਉਂਟਾ ਸਾਹਿਬ ਇੱਕ ਬਹੁਤ ਹੀ ਪਵਿੱਤਰ ਅਸਥਾਨ ਹੈ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕਰੀਬ 4 ਸਾਲ ਬਤੀਤ ਕੀਤੇ।ਗੁਰੂ ਸਾਹਿਬਾਨ ਦੇ ਸਮੇਂ ਤੋਂ ਹੀ ਗੁਰਦੁਆਰਿਆਂ ਦੀ ਸੇਵਾ ਸੰਭਾਲ ਦਾ ਕੰਮ ਮਸੰਦ, ਉਦਾਸੀ ਤੇ ਨਿਰਮਲੇ ਕਰਦੇ ਸਨ।ਸਮਾਂ ਗੁਜ਼ਰਨ ਦੇ ਨਾਲ ਨਾਲ ਇਨ੍ਹਾਂ ਵਿਚ ਕੁਰੀਤੀਆਂ ਆਈਆਂ,ਮਹੰਤ ਗੁਰਦਿਆਲ ਸਿੰਘ ਤੇ ਉਸਦੇ ਸਾਥੀਆਂ ਨੇ ਮਿਲ ਕੇ ਸਰਕਾਰ ਦੀ ਸ਼ਹਿ ਨਾਲ ਗੁਰਦੁਆਰਾ ਪਾਉਂਟਾ ਸਾਹਿਬ ਵਿਖੇਂ ਮਨਮੱਤੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ।ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਹਰਭਜਨ ਸਿੰਘ ਜੀ ਨੂੰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਕੀਤੀ ਜਾਂਦੀ ਮਨਮਤਿ ਬਾਰੇ ਪਤਾ ਲੱਗਾ..ਤਾਂ ਉਨ੍ਹਾਂ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਨੂੰ ਬਹਾਲ ਕਰਨ ਲਈ ਆਪਣੇ ਜੱਥੇ ਦੀ ਅਗਵਾਈ ਹੇਠ, ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬਾਂ ਦੀ ਲੜੀ ਆਰੰਭ ਕਰਵਾਈ।
ਸ਼ਾਤੀਪੂਰਨ ਪਾਠ ਦੇ ਚਲਦਿਆਂ 22 ਮਈ, 1964 ਨੂੰ ਪ੍ਰਸ਼ਾਸਨ ਨੇ ਬਾਬਾ ਹਰਭਜਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ।ਪੁਲਿਸ ਕਮਿਸ਼ਨਰ ਆਰ. ਕੇ. ਚੰਡੇਲ ਨੇ ਸਰਕਾਰੀ ਸ਼ਹਿ ਅਤੇ ਮਹੰਤ ਗੁਰਦਿਆਲ ਸਿੰਘ ਦੇ ਕਹਿਣ ਤੇ ਭਾਰੀ ਹਥਿਆਰਬੰਦ ਪੁਲਿਸ ਫੋਰਸ ਲੈ ਕੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਘੇਰਾ ਪਾ ਲਿਆ.. ਗੁਰਦੁਆਰਾ ਸਾਹਿਬ ਅੰਦਰ 15 ਕੁ ਸਿੱਖ ਹਾਜ਼ਰ ਸਨ।ਪੁਲਿਸ ਵੱਲੋਂ ਅੰਨ੍ਹੇਵਾਹ ਗੋਲੀ ਚਲਾ ਦਿੱਤੀ ਗਈ ਜਿਸ ਨਾਲ 11 ਨਿਹੰਗ ਸਿੰਘ ਸ਼ਹੀਦ ਹੋ ਗਏ ਤੇ ਕੁਝ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ।ਇਸੇ ਤਰ੍ਹਾਂ ਗੁਰੂ ਕੀਆ ਲਾਡਲੀਆਂ ਫੌਂਜਾਂ ਨੇ ਸ਼ਹੀਦੀਆਂ ਦੇ ਕੇ ਗੁਰਦੁਆਰਾ ਪਾਉਂਟਾ ਸਾਹਿਬ ਨੂੰ ਮਹੰਤਾਂ ਦੇ ਕਬਜ਼ੇ ਵਿੱਚੋਂ ਛੁਡਵਾ ਕੇ ਗੁਰਦੁਆਰਾ ਸਾਹਿਬ ਦੀ ਰਹਿਤ ਮਰਿਆਦਾ ਨੂੰ ਬਹਾਲ ਕੀਤਾ।ਸ਼ਹੀਦ ਹੋਏ ਸਿੰਘਾਂ ਦੀ ਯਾਦ 'ਵਿੱਚ ਹਰ ਸਾਲ 22 ਮਈ,ਨੂੰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ।
Негізгі бет Shaheedi Saka Gurudwara Paonta Sahib | Special Report | SIKH TV |
Пікірлер: 15